ਗੁਰੂ ਦੇ ਸਿੱਖ ਹੋਣ ਦੇ ਨਾਤੇ ਸਾਡਾ ਇਨਸਾਫ ਲਈ ਆਵਾਜ਼ ਬੁਲੰਦ ਕਰਨ ਦਾ ਫਰਜ਼ ਬਣਦਾ ਹੈ। ਏਸ ਦੁਨੀਆਂ ਵਿੱਚ ਸਦੀਵੀ ਤੌਰ 'ਤੇ ਕਿਸੇ ਨਹੀਂ ਬੈਠੇ ਰਹਿਣਾ, ਅਤੇ ਸਾਨੂੰ ਇਹ ਜੀਵਨ ਇਸ ਲਈ ਮਿਲਿਆ ਹੈ ਕਿ ਅਸੀਂ ਪੰਜਾਬ ਅੰਦਰ ਹਰ ਰੋਜ਼ ਕੋਹੇ, ਮਾਰੇ ਤੇ ਲਾਪਤਾ ਕੀਤੇ ਜਾ ਰਹੇ ਆਪਣੇ ਭਰਾਵਾਂ ਅਤੇ ਭੈਣਾਂ ਦੇ ਦਰਦ ਨੂੰ ਵੰਡਾਈਏ।ਜੰਮਣਾ ਤੇ ਮਰਨਾ ਤਾਂ ਵਾਹਿਗੁਰੂ ਦੇ ਹੱਥ ਹੈ ਅਤੇ ਇਸ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਮੈਨੂੰ ਆਪਣੇ ਸਿੱਖ ਭਰਾਵਾਂ ਤੇ ਭੈਣਾ ਪ੍ਰਤੀ ਆਪਣਾ ਫਰਜ਼ ਪੂਰਾ ਕਰਨਾ ਚਾਹੀਦਾ ਹੈ।ਗੁਰੂ ਸਾਹਿਬਾਨ ਨੇ ਸਾਨੂੰ ਇਹੋ ਸਿਖਾਇਆ ਹੈ।ਵਾਹਿਗੁਰੂ ਨਿਰਭਉ ਹੈ ਅਤੇ ਸਾਨੂੰ ਡਰੂ ਨਹੀਂ ਹੋਣਾ ਚਾਹੀਦਾ।
ਲਿਖਤ~ ਜਸਵੰਤ ਸਿੰਘ ਖਾਲੜਾ